ਪੰਜਾਬਪ੍ਰਮੁੱਖ ਖਬਰਾਂ

ਕੋਰਟ ਹੰਗਾਮਾ: ਕਾਂਸਟੇਬਲ ਅਮਨਦੀਪ ਕੌਰ, ਬਲਵਿੰਦਰ ਸਿੰਘ ਤੇ ਗੁਰਪ੍ਰੀਤ ਕੌਰ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗੀ ਰਿਪੋਰਟ

ਬਠਿੰਡਾ: ਬਠਿੰਡਾ ਅਦਾਲਤੀ ਕੰਪਲੈਕਸ ‘ਚ ਪੇਸ਼ ਆਏ ਇਕ ਗੰਭੀਰ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰਵੱਈਆ ਅਪਣਾਇਆ ਹੈ। ਕਮਿਸ਼ਨ ਵੱਲੋਂ ਐਸਐਸਪੀ ਬਠਿੰਡਾ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਦੇ ਅੰਦਰ ਜਵਾਬ ਤਲਬ ਕੀਤਾ ਗਿਆ ਹੈ। ਮਾਮਲਾ ਸਾਬਕਾ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪੇਸ਼ੀ ਦੌਰਾਨ ਅਦਾਲਤ ਕੰਪਲੈਕਸ ‘ਚ ਹੋਏ ਹੰਗਾਮੇ ਨਾਲ ਸਬੰਧਤ ਹੈ।

ਇਹ ਹੰਗਾਮਾ ਗੁਰਪ੍ਰੀਤ ਕੌਰ ਵੱਲੋਂ ਕੀਤਾ ਗਿਆ, ਜਿਸ ਨੇ ਅਮਨਦੀਪ ਕੌਰ ‘ਤੇ ਗੰਭੀਰ ਇਲਜ਼ਾਮ ਲਾਏ। ਹੰਗਾਮੇ ਦੌਰਾਨ ਗੁਰਪ੍ਰੀਤ ਦਾ ਆਪਣੇ ਪਤੀ ਬਲਵਿੰਦਰ ਸਿੰਘ ਨਾਲ ਝਗੜਾ ਹੋ ਗਿਆ, ਜਿਸ ਵਿਚ ਹਥੋਂਪਾਈ ਵੀ ਹੋਈ। ਬਲਵਿੰਦਰ ਸਿੰਘ ਹੀ ਉਹ ਵਿਅਕਤੀ ਹੈ ਜੋ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨਾਲ ਰਹਿ ਰਿਹਾ ਸੀ ਅਤੇ ਪੁਲਿਸ ਵੱਲੋਂ ਨਸ਼ਾ ਤਸਕਰੀ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ।

ਕਮਿਸ਼ਨ ਨੇ ਸਵਾਲ ਚੁੱਕਿਆ ਹੈ ਕਿ ਜਦ ਬਲਵਿੰਦਰ ਦੀ ਮਿਲੀਭੁਗਤ ਨਸ਼ਾ ਤਸਕਰੀ ਵਿੱਚ ਸਾਬਤ ਹੋ ਰਹੀ ਹੈ ਤਾਂ ਉਸਨੂੰ ਹੁਣ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਹੁਣ ਡਿਪਟੀ ਸੁਪਰਡੈਂਟ ਆਫ਼ ਪੁਲਿਸ ਰੈਂਕ ਦਾ ਇੱਕ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰੇਗਾ ਅਤੇ ਦੋ ਦਿਨਾਂ ਵਿੱਚ ਰਿਪੋਰਟ ਕਮਿਸ਼ਨ ਨੂੰ ਦਿੱਤੀ ਜਾਵੇਗੀ।

ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ ਅਤੇ ਹੁਣ ਅਦਾਲਤ ਵੱਲੋਂ ਦੋ ਦਿਨ ਹੋਰ ਰਿਮਾਂਡ ਮਿਲਿਆ ਹੈ, ਜਿਸ ਦੌਰਾਨ ਉਸ ਦੀ ਜਾਇਦਾਦ ਅਤੇ ਨਵੀਆਂ ਗੱਡੀਆਂ ਬਾਰੇ ਜਾਂਚ ਕੀਤੀ ਜਾਵੇਗੀ। ਇਸ ਜਾਂਚ ਤੋਂ ਬਾਅਦ ਹੋਰ ਵਿਅਕਤੀਆਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button