ਪੰਜਾਬਪ੍ਰਮੁੱਖ ਖਬਰਾਂ

ਐਡਵੋਕੇਟ ਧਾਮੀ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਣਮਨੁੱਖੀ ਅਤੇ ਬੇਰਹਿਮ ਕਾਰਵਾਈ ਨੇ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਅਧਿਆਤਮਿਕ ਅਤੇ ਮਾਨਵਤਾਵਾਦੀ ਸਿੱਖਿਆਵਾਂ ਅਜਿਹੀ ਹਿੰਸਾ ਨੂੰ ਉਤਸ਼ਾਹਿਤ ਨਹੀਂ ਕਰਦੀਆਂ, ਸਗੋਂ ਸਾਰਿਆਂ ਨੂੰ ਏਕਤਾ, ਭਾਈਚਾਰੇ ਅਤੇ ਸਦਭਾਵਨਾ ਵੱਲ ਸੇਧ ਦਿੰਦੀਆਂ ਹਨ। ਮੈਂ ਅਕਾਲ ਪੁਰਖ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿੱਚ ਕਿਤੇ ਵੀ ਅਜਿਹਾ ਅਣਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ। ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ ਅਤੇ ਮਾਰਚ 2000 ਵਿੱਚ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿੱਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਦਿਵਾਈ ਹੈ ਜਿਸ ਵਿੱਚ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿੱਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button