ਪੰਜਾਬਪ੍ਰਮੁੱਖ ਖਬਰਾਂ

ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਵੱਡਾ ਝਟਕਾ ! ਹਾਈ ਕੋਰਟ ਨੇ ਅਗਾਊਂ ਜ਼ਮਾਨਤ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ

ਪਟਿਆਲਾ ਦੇ ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਰਨਲ ਕੁੱਟਮਾਰ ਮਾਮਲੇ ਵਿੱਚ ਨਾਮਜ਼ਦ ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰੌਨੀ ਸਿੰਘ ਵੱਲੋਂ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਦਾਇਰ ਕੀਤੀ ਸੀ, ਜਿਸ ‘ਤੇ ਹਾਈ ਕੋਰਟ ਦੇ ਬੈਂਚ ਹਰਪ੍ਰੀਤ ਸਿੰਘ ਬਰਾੜ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਹ ਪਟੀਸ਼ਨ ਚੀਫ਼ ਜਸਟਿਸ ਕੋਲ ਜਾਵੇਗੀ ਅਤੇ ਉਹ ਬੈਂਚ ਦਾ ਫੈਸਲਾ ਕਰਨਗੇ।

ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਇਕ ਪ੍ਰਕਿਰਿਆ ‘ਤੇ ਪੂਰਾ ਵਿਸ਼ਵਾਸ ਹੈ ਅਤੇ ਉਹ ਉਨ੍ਹਾਂ ਦੇ ਕੇਸ ਦੀ ਸੁਣਵਾਈ ਕਰਨ ਅਤੇ ਨਿਆਂ ਦੀ ਲੜਾਈ ਵਿੱਚ ਉਨ੍ਹਾਂ ਨੂੰ ਇਨਸਾਫ਼ ਪ੍ਰਦਾਨ ਕਰਨ ਲਈ ਅਦਾਲਤ ਦਾ ਧੰਨਵਾਦ ਕਰਦੇ ਹਨ। ਉਸਨੇ ਇਹ ਵੀ ਸਵਾਲ ਉਠਾਇਆ ਕਿ ਐਸਐਸਪੀ ਨੇ ਕਿਹਾ ਸੀ ਕਿ 45 ਦਿਨਾਂ ਦੇ ਅੰਦਰ ਵਿਭਾਗੀ ਜਾਂਚ ਕੀਤੀ ਜਾਵੇਗੀ ਪਰ ਉਨ੍ਹਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਕੋਈ ਜਾਂਚ ਨਹੀਂ ਕੀਤੀ ਗਈ ਜਿਨ੍ਹਾਂ ਨੇ ਮੇਰੇ ਪਤੀ ਅਤੇ ਪੁੱਤਰ ਨੂੰ ਕੁੱਟਿਆ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਤੰਗ ਕੀਤਾ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਆਪਣਾ ਕੰਮ ਕਰ ਰਹੀ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸੱਚਾਈ ਸਾਹਮਣੇ ਆਵੇਗੀ ਪਰ ਸਾਡੇ ‘ਤੇ ਅਜੇ ਵੀ ਸਮਝੌਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰਨਲ ਬਾਠ ਚੰਡੀਗੜ੍ਹ ਪੁਲਿਸ ਵੱਲੋਂ SIT ਦਾ ਗਠਨ ਕਰ ਦਿੱਤਾ ਗਿਆ ਹੈ। SP ਦੀ ਅਗਵਾਈ ਹੇਠ 4 ਮੈਂਬਰੀ SIT ਬਣਾਈ ਗਈ ਹੈ। DSP, ਇੱਕ ਇੰਸਪੈਕਟਰ ਤੇ ਇੱਕ ਸਬ-ਇੰਸਪੈਕਟਰ SIT ‘ਚ ਸ਼ਾਮਲ ਹਨ।

Related Articles

Leave a Reply

Your email address will not be published. Required fields are marked *

Back to top button