ਸੰਸਾਰਪ੍ਰਮੁੱਖ ਖਬਰਾਂ
ਅਮਰੀਕਾ ਵਿੱਚ ਹਡਸਨ ਨਦੀ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ

ਅਮਰੀਕਾ ਦੇ ਮੈਨਹਟਨ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਹ ਹਾਦਸਾ ਵੀਰਵਾਰ ਨੂੰ ਨਿਊਯਾਰਕ ਦੇ ਹਡਸਨ ਨਦੀ ਵਿੱਚ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ।ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਲੋਅਰ ਮੈਨਹਟਨ ਅਤੇ ਜਰਸੀ ਸਿਟੀ ਵਿਚਕਾਰ ਵਾਪਰਿਆ ਹੈ। ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਪਾਇਲਟ ਅਤੇ ਪੰਜ ਮੈਂਬਰੀ ਇੱਕ ਸਪੈਨਿਸ਼ ਪਰਿਵਾਰ ਸ਼ਾਮਿਲ ਹੈ। ਨਿਊਯਾਰਕ ਪੁਲਿਸ ਵਿਭਾਗ ਨੇ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “ਇੱਕ ਹੈਲੀਕਾਪਟਰ ਵੈਸਟ ਸਾਈਡ ਹਾਈਵੇਅ ਅਤੇ ਸਪਰਿੰਗ ਸਟਰੀਟ ਦੇ ਨੇੜੇ ਹਡਸਨ ਨਦੀ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।”