ਪੰਜਾਬਪ੍ਰਮੁੱਖ ਖਬਰਾਂ

ਪੰਜਾਬ ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਵੱਡੀ ਕਾਰਵਾਈ, ASI ਸਮੇਤ 4 ਪੁਲਿਸ ਮੁਲਾਜ਼ਮਾਂ ਖਿਲਾਫ਼ FIR ਦਰਜ

ਚੰਡੀਗੜ੍ਹ: ਪੰਜਾਬ ਦੇ ਕਪੂਰਥਲਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਇੱਕ ਸਬ-ਇੰਸਪੈਕਟਰ, 2 ਏਐਸਆਈ ਅਤੇ ਇੱਕ ਕਾਂਸਟੇਬਲ ਸ਼ਾਮਿਲ ਹਨ। ਡੀਆਈਜੀ ਜਲੰਧਰ ਨਵੀਨ ਸਿੰਗਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਇਸ ਦੀ ਪੁਸ਼ਟੀ ਕਰਦਿਆਂ ਡੀਆਈਜੀ ਜਲੰਧਰ ਨਵੀਨ ਸਿੰਗਲਾ ਨੇ ਕਿਹਾ ਕਿ ਪੁਲਿਸ ਨੇ ਸੀਆਈਏ ਇੰਚਾਰਜ ਬਿਸਮਨ ਸਿੰਘ ਮਾਹੀ, ਏਐਸਆਈ ਨਿਰਮਲ ਕੁਮਾਰ, ਏਐਸਆਈ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਇੱਕ ਤਸਕਰ ਨੂੰ ਆਪਣੀ ਹਿਰਾਸਤ ਵਿੱਚੋਂ ਛੁਡਾਉਣ ਲਈ ਲਗਭਗ 2.5 ਲੱਖ ਰੁਪਏ ਦੀ ਰਿਸ਼ਵਤ ਲਈ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਫਗਵਾੜਾ ਦੇ ਜੁਡੀਸ਼ੀਅਲ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ। ਨਸ਼ਾ ਤਸਕਰ ਦੇ ਪਰਿਵਾਰ ਕੋਲੋਂ 2 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਗਈ ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਇਹ ਵੱਡੀ ਕਾਰਵਾਈ ਸੀਆਈਏ ਸਟਾਫ ਫਗਵਾੜਾ ਦੇ ਮੁਲਾਜ਼ਮਾਂ ਖਿਲਾਫ ਕੀਤੀ ਗਈ। ਉਨ੍ਹਾਂ ਕਿਹਾ ਕਿ ਅਗਰ ਹੋਰ ਵੀ ਕੋਈ ਅਧਿਕਾਰੀ ਇਸ ਮਾਮਲੇ ‘ਚ ਸ਼ਾਮਿਲ ਪਾਇਆ ਗਿਆ ਤਾਂ ਉਸ ਨੂੰ ਵੀ ਨਹੀਂ ਬਖ਼ਸ਼ਿਆ ਜਵੇਗਾ।

Related Articles

Leave a Reply

Your email address will not be published. Required fields are marked *

Back to top button