ਪੰਜਾਬਪ੍ਰਮੁੱਖ ਖਬਰਾਂ

ਮਜੀਠਾ ਨਕਲੀ ਸ਼ਰਾਬ ਕਾਂਡ: DSP ਅਤੇ SHO ਮੁਅਤਲ, ਕਈ ਗ੍ਰਿਫਤਾਰ, ਪੰਜਾਬ ਸਰਕਾਰ ਵੱਲੋਂ ਤੁਰੰਤ ਕਾਰਵਾਈ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਦਿਆਂ ਮਜੀਠਾ ਦੇ DSP ਅਮੋਲਕ ਸਿੰਘ ਅਤੇ SHO ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਪਰਾਧੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਹੋ ਚੁੱਕੀ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 7 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ ਅਤੇ ਉਨ੍ਹਾਂ ਤੋਂ ਇਹ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਤੇ ਕਿਵੇਂ ਆਈ।

DGP ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਾਮਲਾ ਤੁਰੰਤ ਸਖ਼ਤੀ ਨਾਲ ਨਿਪਟਿਆ ਗਿਆ ਹੈ। ਨਕਲੀ ਸ਼ਰਾਬ ਰੈਕੇਟ ਦੇ ਸਰਗਣਾ ਸਮੇਤ ਕਈ ਸਥਾਨਕ ਵਿਅਕਤੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਥੇ ਈਥਾਨੋਲ ਵਰਤ ਕੇ ਨਕਲੀ ਸ਼ਰਾਬ ਤਿਆਰ ਕੀਤੀ ਜਾਂਦੀ ਸੀ ਜੋ ਆਨਲਾਈਨ ਖਰੀਦੀ ਜਾਂਦੀ ਸੀ।

ਇੱਕ ਪੀੜਤ ਮਹਿਲਾ ਨੇ ਕਿਹਾ ਕਿ ਉਸਦਾ ਪੁੱਤਰ ਸ਼ਰਾਬ ਪੀਣ ਤੋਂ ਬਾਅਦ ਉਲਟੀਆਂ ਕਰਨ ਲੱਗ ਪਿਆ ਤੇ ਹਸਪਤਾਲ ਲੈ ਜਾਂਦੇ ਸਮੇਂ ਉਸਦੀ ਮੌਤ ਹੋ ਗਈ। ਇਲਾਕਾ ਵਾਸੀਆਂ ਅਨੁਸਾਰ ਇਹ ਕਾਰੋਬਾਰ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਪਰ ਕੋਈ ਸਖ਼ਤ ਕਾਰਵਾਈ ਨਹੀਂ ਹੋਈ। ਹੁਣ ਜਦੋਂ ਜਾਨਾਂ ਗਈਆਂ ਨੇ ਤਾਂ ਪ੍ਰਸ਼ਾਸਨ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਅਮ੍ਰਿਤਸਰ ਜ਼ਿਲ੍ਹੇ ਵਿੱਚ ਇਹ ਮਾਮਲਾ ਤਿੰਨ ਸਾਲਾਂ ਵਿੱਚ ਚੌਥੀ ਵਾਰੀ ਵਾਪਰਿਆ ਹੈ, ਜਿਸ ਵਿੱਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਦੀ ਹਾਲਤ ਗੰਭੀਰ ਹੈ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਭਾਰਤੀ ਦੰਡ ਸੰਜੀਤਾ ਅਤੇ ਆਬਕਾਰੀ ਐਕਟ ਹੇਠ ਮਾਮਲਾ ਦਰਜ ਕਰਕੇ ਪ੍ਰਭਜੀਤ ਸਿੰਘ, ਕੁਲਬੀਰ ਸਿੰਘ, ਸਾਹਿਬ ਸਿੰਘ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button