ਪੰਜਾਬ

ਵੱਡੀ ਕਾਰਵਾਈ: ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ.ਮਨਿੰਦਰ ਸਿੰਘ ਸਸਪੈਂਡ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੇ ਅੱਜ ਇਕ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਚੱਲਦੇ ਕੀਤੀ ਗਈ ਹੈ।

ਸੂਤਰਾਂ ਅਨੁਸਾਰ, ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਦੀ ਘਾਟ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਵਿੱਚ ਢਿੱਲ-ਮੱਠ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਸਰਕਾਰ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧਦੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ‘ਤੇ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਹਰ ਅਧਿਕਾਰੀ ਤੋਂ ਜਵਾਬ ਤਲਬੀ ਹੋਵੇਗੀ।

ਜ਼ਿਕਰਯੋਗ ਹੈ ਕਿ ਆਈਪੀਐਸ ਮਨਿੰਦਰ ਸਿੰਘ 2019 ਬੈਚ ਦੇ ਅਧਿਕਾਰੀ ਹਨ। ਐਸਐਸਪੀ ਅੰਮ੍ਰਿਤਸਰ ਦਿਹਾਤੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ, ਉਹ ਅੰਮ੍ਰਿਤਸਰ ਸ਼ਹਿਰੀ ਪੁਲਿਸ ਕਮਿਸ਼ਨਰੇਟ ਵਿੱਚ ਸਹਾਇਕ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਦੱਸ ਦਈਏ ਕਿ ਉਹ ਪਹਿਲਾਂ ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਸੁਪਰਡੈਂਟ (ਐਸਪੀ) ਵਜੋਂ ਸੇਵਾ ਨਿਭਾ ਚੁੱਕੇ ਹਨ

Related Articles

Leave a Reply

Your email address will not be published. Required fields are marked *

Back to top button
error: Content is protected !!