ਪੰਜਾਬ

ਯੂਟਿਊਬ ਵੱਲੋਂ SGPC ਦਾ ਅਧਿਕਾਰਤ ਗੁਰਬਾਣੀ ਕੀਰਤਨ ਪ੍ਰਸਾਰਨ ਚੈਨਲ ਮੁਅੱਤਲ; ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭੇਜਿਆ ਸਪੱਸ਼ਟੀਕਰਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰਤ ਯੂਟਿਊਬ ਚੈਨਲ ‘SGPC, ਸ੍ਰੀ ਅੰਮ੍ਰਿਤਸਰ’ ਨੂੰ ਯੂਟਿਊਬ ਨੇ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ 19 ਨਵੰਬਰ 2025 ਦੀ ਸ਼ਾਮ ਨੂੰ ਕੀਤੀ ਗਈ ਸੀ, ਜਦੋਂ ਰਹਿਰਾਸ ਸਾਹਿਬ ਦਾ ਰੋਜ਼ਾਨਾ ਪਾਠ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਿਤ ਕੀਤਾ ਜਾ ਰਿਹਾ ਸੀ।

ਯੂਟਿਊਬ ਦੇ ਅਨੁਸਾਰ, 31 ਅਕਤੂਬਰ, 2025 ਨੂੰ ਅਪਲੋਡ ਕੀਤੇ ਗਏ ਇੱਕ ਵੀਡੀਓ ‘ਤੇ ਉਨ੍ਹਾਂ ਦੀ ਨੀਤੀ ਦੇ ਤਹਿਤ ਇਤਰਾਜ਼ ਜਤਾਇਆ ਗਿਆ ਹੈ। ਵੀਡੀਓ ਵਿੱਚ ਇੱਕ ਸਿੱਖ ਪ੍ਰਚਾਰਕ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਤੱਥ ਅਤੇ 1984 ਦੀਆਂ ਘਟਨਾਵਾਂ ਦੇ ਹਵਾਲੇ ਦਰਸਾਏ ਗਏ। ਵੀਡੀਓ ਵਿੱਚ ਸਿੱਖ ਯੋਧਿਆਂ ਬਾਰੇ ਕੁਝ ਅਜਿਹੇ ਇਤਿਹਾਸਕ ਵਿਚਾਰ ਸਾਂਝੇ ਕੀਤੇ ਗਏ ਸਨ, ਜਿਸਨੂੰ ਯੂਟਿਊਬ ਨੇ ਆਪਣੇ ਸਮੱਗਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੰਨਿਆ। ਨਤੀਜੇ ਵਜੋਂ, ਚੈਨਲ ਦੀਆਂ ਗਤੀਵਿਧੀਆਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀਡੀਓ ਦੇ ਆਪਣੇ ਸਿੱਖ ਦ੍ਰਿਸ਼ਟੀਕੋਣ ਅਤੇ ਇਤਿਹਾਸਕ ਦ੍ਰਿਸ਼ਟੀਕੋਣ ਨੂੰ ਵਿਸਥਾਰ ਵਿੱਚ ਯੂਟਿਊਬ ‘ਤੇ ਭੇਜਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਅਤੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਮੁਅੱਤਲ ਕੀਤੇ ਜਾਣ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਵਸ ਮੌਕੇ ਜਦੋਂ ਲੱਖਾਂ ਸੰਗਤਾਂ ਘਰ ਬੈਠ ਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਚੈਨਲ ਰਾਹੀਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸੁਣ ਰਹੀਆਂ ਸਨ, ਉਸੇ ਸਮੇਂ ਚੈਨਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਤੇ ਮਹੱਤਵਪੂਰਨ ਮੌਕੇ ‘ਤੇ ਪ੍ਰਸਾਰਣ ਵਿੱਚ ਵਿਘਨ ਪਾਉਣਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ‘ਤੇ ਹਮਲਾ ਹੈ।

ਸ਼੍ਰੋਮਣੀ ਕਮੇਟੀ ਨੇ ਅਪੀਲ ਕੀਤੀ ਕਿ ਯੂਟਿਊਬ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਗੁਰਬਾਣੀ ਕੀਰਤਨ ਪ੍ਰਸਾਰਣ ਨਾਲ ਜੁੜਨ ਲਈ ਸ਼੍ਰੋਮਣੀ ਕਮੇਟੀ ਦੇ ਦੂਸਰੇ ਅਧਿਕਾਰਤ ਚੈਨਲ https://youtube.com/@officialsgpc (Shiromani Gurdwara Parbandhak Committee) ਨਾਲ ਜੁੜਿਆ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!