ਪੰਜਾਬ

ਪੰਜਾਬ ‘ਚ ਠੰਢ ਨੇ ਫੜਿਆ ਜ਼ੋਰ, ਕਈ ਥਾਵਾਂ ‘ਤੇ ਵਿਜ਼ੀਬਿਲਿਟੀ ਜ਼ੀਰੋ; ਜਾਣੋ ਕਦੋ ਪਵੇਗਾ ਮੀਂਹ

ਚੰਡੀਗੜ੍ਹ : ਪੰਜਾਬ ਵਿੱਚ ਇਸ ਵੇਲੇ ਕੜਾਕੇ ਦੀ ਠੰਢ ਦੇ ਨਾਲ ਨਾਲ ਸੰਘਣੀ ਧੁੰਦ ਛਾਈ ਹੋਈ ਹੈ। ਸੂਬੇ ‘ਚ ਦੋ ਦਿਨ ਅੱਜ ਅਤੇ ਕੱਲ੍ਹ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਮਾਨਸਾ, ਫਾਜ਼ਿਲਕਾ ਜ਼ਿਲਿਆਂ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਮ੍ਰਿਤਸਰ ਸਣੇ ਪੰਜਾਬ ਦੇ ਕਈ ਜ਼ਿਲਿਆਂ ਚ ਅੱਜ ਵਿਜ਼ੀਬਿਲਿਟੀ ਜ਼ੀਰੋ ਦੇ ਸਮਾਨ ਦਰਜ ਕੀਤੀ ਗਈ।

ਇਸ ਦੇ ਨਾਲ ਹੀ ਦੱਸ ਦਈਏ ਕਿ ਨਵਾਂਸ਼ਹਿਰ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਰਿਹਾ। ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਧੁੰਦ ਪਈ। ਇਸ ਦੌਰਾਨ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਦਾ ਖੁਦ ਨੋਟਿਸ ਲਿਆ ਹੈ ਅਤੇ ਰਿਪੋਰਟ ਮੰਗੀ ਹੈ। ਚੰਡੀਗੜ੍ਹ ਮੌਸਮ ਵਿਭਾਗ ਪਹਿਲਾਂ ਹੀ ਮੌਸਮ ਸੰਬੰਧੀ ਐਡਵਾਇਜ਼ਰੀ ਜਾਰੀ ਕਰ ਚੁੱਕਾ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਅੱਜ ਧੁੰਦ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।

ਦੱਸ ਦਈਏ ਮੌਸਮ ਵਿਭਾਗ ਦੇ ਅਨੁਸਾਰ, ਹਵਾ ਦੀ ਗਤੀ ਥੋੜ੍ਹੀ ਵਧੀ ਹੈ ਜਿਸ ਨਾਲ ਪ੍ਰਦੂਸ਼ਣ ਅਤੇ ਧੁੰਦ ਵਿੱਚ ਥੋੜ੍ਹੀ ਕਮੀ ਆਈ ਹੈ। ਇੱਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 20 ਤੋਂ 22 ਦਸੰਬਰ ਦੇ ਵਿਚਕਾਰ ਰਾਜ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਤੋਂ 19 ਦਸੰਬਰ ਅਤੇ 23 ਤੋਂ 24 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਰਹੇਗਾ, ਜਿਸ ਤੋਂ ਬਾਅਦ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!