ਪੰਜਾਬ

‘ਆਪ’ ਸਰਕਾਰ ਵੱਲੋਂ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ; 40 ਲੱਖ ਪਰਿਵਾਰਾਂ ਨੂੰ ਖੰਡ, ਦਾਲਾਂ ਸਣੇ ਮਿਲਣਗੀਆਂ ਇਹ ਚੀਜ਼ਾਂ

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।

ਇਸ ਯੋਜਨਾ ਦੇ ਤਹਿਤ, ਸਰਕਾਰ ਇੱਕ ਭੋਜਨ ਕਿੱਟ ਤਿਆਰ ਕਰੇਗੀ, ਜੋ ਕਿ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਜਾਵੇਗੀ। ਇਸ ਕਿੱਟ ਵਿੱਚ ਕਣਕ, 2 ਕਿਲੋ ਮਾਂਹ- ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਸੀਐਮ ਮਾਨ ਨੇ ਸਪਸ਼ਟ ਕੀਤਾ ਕਿ ਇਸ ਸਕੀਮ ਦੇ ਤਹਿਤ ਲੋਕਾਂ ਨੂੰ ਕਣਕ ਮਿਲਦੀ ਰਹੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪੰਜਾਬ ਅਤੇ ਪੰਜਾਬੀ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਲਈ ਜਾਣੇ ਜਾਂਦੇ ਹਨ। ਜਦੋਂ ਵੀ ਦੇਸ਼ ਵਿੱਚ ਅੰਨ ਦਾ ਸੰਕਟ ਪੈਦਾ ਹੋਇਆ, ਤਾਂ ਪੰਜਾਬ ਸਭ ਤੋਂ ਪਹਿਲਾਂ ਦੂਜਿਆਂ ਦੀ ਮਦਦ ਲਈ ਅੱਗੇ ਆਇਆ। ਇਤਿਹਾਸ ਵਿੱਚ ਹਰੀ ਕ੍ਰਾਂਤੀ ਦੇ ਜ਼ਰੀਏ ਪੰਜਾਬ ਨੇ ਦੇਸ਼ ਨੂੰ ਆਤਮ-ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚ ਬਿਜਲੀ, ਪਾਣੀ ਅਤੇ ਸਿੱਖਿਆ ਵਰਗੀਆਂ ਸਹੂਲਤਾਂ ਸ਼ਾਮਲ ਹਨ। ਹੁਣ ਮੈਂ ਇੱਕ ਅਜਿਹੀ ਯੋਜਨਾ ਬਾਰੇ ਦੱਸਣ ਜਾ ਰਿਹਾ ਹਾਂ, ਜੋ ਲਿਖ ਕੇ ਨਹੀਂ ਦਿੱਤੀ ਗਈ ਸੀ, ਪਰ ਲੋਕਾਂ ਵਿੱਚ ਜਾ ਕੇ ਉਸ ਦਾ ਪਤਾ ਲੱਗਦਾ ਹੈ। ਇਹ 40 ਲੱਖ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਹੈ। ਇਹ ਸਕੀਮ ਹੈ— ‘ਮੇਰੀ ਰਸੋਈ’। ਖਾਣੇ ਨੂੰ ਹੋਰ ਪੌਸ਼ਟਿਕ ਬਣਾਉਣ ਲਈ ਇਸ ਸਕੀਮ ਦਾ ਆਗਾਜ਼ ਕੀਤਾ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!