ਪੰਜਾਬ

ਡੀਐਮ ਰੰਧਾਵਾ ਖੁਦਕੁਸ਼ੀ ਮਾਮਲਾ: ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਡੀਸੀਪੀ ਰਵਿੰਦਰ ਪਾਲ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੇ ਮੰਡੀ ਗੋਵਿੰਦਗੜ੍ਹ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ। ਡੀਸੀਪੀ ਨੇ ਕਿਹਾ, “ਭੁੱਲਰ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।”

ਲਾਲਜੀਤ ਭੁੱਲਰ ਦੀ ਗਿਰਫਤਾਰੀ ਤੋਂ ਬਾਅਦ ਮੁਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕੀਤੀ। ਉਨ੍ਹਾਂ ਸਾਂਝੀ ਕੀਤੀ ਪੋਸਟ ਚ ਕਿਹਾ ਕਿ “ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ”

ਇਸ ਤੋਂ ਪਹਿਲਾ ਪੁਲਿਸ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਪੀ.ਏ. (PA) ਦਿਲਬਾਗ ਸਿੰਘ ਦੇ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ, ਧਮਕਾਉਣ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਾ ਕਰਨ ਦੀ ਜ਼ਿੱਦ ‘ਤੇ ਅੜੀ ਹੋਈ ਸੀ। ਦੱਸ ਦਈਏ ਕਿ ਸ਼ੀਨਵਾਰ ਸਵੇਰੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਸੀ। ਮੌਤ ਤੋਂ ਪਹਿਲਾਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ, ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ। ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ।

Related Articles

Leave a Reply

Your email address will not be published. Required fields are marked *

Back to top button
error: Content is protected !!