ਪੰਜਾਬ

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਕਰ ਰਿਹਾ ਸਿਜਦਾ: PM ਮੋਦੀ, CM ਮਾਨ ਤੇ ਹੋਰ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ : ਭਾਰਤ ਵਿੱਚ ਹਰ ਸਾਲ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ, ਜੋ ਦੇਸ਼ ਦੇ ਮਹਾਨ ਕ੍ਰਾਂਤੀਕਾਰੀਆਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇਸੇ ਦਿਨ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਇਹ ਦਿਨ ਨਾ ਸਿਰਫ਼ ਉਨ੍ਹਾਂ ਦੇ ਹੌਸਲੇ ਅਤੇ ਦੇਸ਼ ਭਗਤੀ ਨੂੰ ਪ੍ਰਣਾਮ ਕਰਨ ਦਾ ਹੁੰਦਾ ਹੈ, ਸਗੋਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਅਤੇ ਸੰਘਰਸ਼ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਵੀ ਦਿੰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਹੋਰ ਵੱਡੇ ਆਗੂਆਂ ਨੇ ਇਸ ਸ਼ਹਾਦਤ ਨੂੰ ਸਿਜਦਾ ਕਰਦਿਆਂ ਐਕਸ ਉੱਤੇ ਪੋਸਟਾਂ ਸਾਂਝੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ” ਜੰਗ-ਏ-ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਾਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਸਾਡੇ ਅਣਖੀ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦੇ ਰੱਸਿਆਂ ਨੂੰ ਚੁੰਮਿਆ ਤੇ ਹੱਸ ਕੇ ਸ਼ਹਾਦਤ ਦਾ ਜਾਮ ਪੀਤਾ। ਇਹ ਮਹਾਨ ਸ਼ਹੀਦੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ “ਅੱਜ ਭਾਰਤ ਮਾਤਾ ਦੇ ਬਹਾਦਰ ਪੁੱਤਰਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ। ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕਰ ਰਿਹਾ ਹੈ। ਛੋਟੀ ਉਮਰ ਵਿਚ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਉਦੇਸ਼ ਲਈ ਅਸਾਧਾਰਨ ਹਿੰਮਤ ਅਤੇ ਅਟੱਲ ਵਚਨਬੱਧਤਾ ਦਿਖਾਈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ “ਅੱਜ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ ‘ਤੇ, ਇਨ੍ਹਾਂ ਸੂਰਬੀਰ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਨਿਮਰ ਸ਼ਰਧਾਂਜਲੀ। ਇਨ੍ਹਾਂ ਦੇਸ਼ ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!