ਪੰਜਾਬ

ਜੈਕਾਰਿਆਂ ਦੀ ਗੂੰਜ ‘ਚ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਅਮ੍ਰਿਤਸਰ :ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਅਵਸਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। “ਜੋ ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਦੇ ਵਿਚਕਾਰ ਰਵਾਨਾ ਹੋਏ ਇਸ ਜੱਥੇ ਵਿੱਚ ਸ਼ਾਮਲ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ।
ਜਾਣਕਾਰੀ ਅਨੁਸਾਰ, ਦੇਸ਼ ਭਰ ਵਿੱਚੋਂ ਕਰੀਬ 2800 ਤੋਂ ਵੱਧ ਸਿੱਖ ਸ਼ਰਧਾਲੂ ਇਸ ਧਾਰਮਿਕ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ। ਖ਼ਾਲਸਾ ਸਾਜਨਾ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 409, ਹਰਿਆਣਾ ਕਮੇਟੀ ਵੱਲੋਂ 255 ਅਤੇ ਐੱਸ.ਜੀ.ਪੀ.ਸੀ. ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ, ਜਿਸ ਸਦਕਾ ਕੁੱਲ 2840 ਸ਼ਰਧਾਲੂ ਪਾਕਿਸਤਾਨ ਜਾ ਰਹੇ ਹਨ।

ਜੱਥੇ ਦੇ ਲੀਡਰ ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਅਤੇ ਐੱਸ.ਜੀ.ਪੀ.ਸੀ. ਹਰ ਸਾਲ ਯਾਤਰੀਆਂ ਲਈ ਬਿਹਤਰ ਪ੍ਰਬੰਧ ਕਰਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਵਾਰ ਵੀ ਯਾਤਰਾ ਸੁਚਾਰੂ ਰੂਪ ਵਿੱਚ ਨੇਪਰੇ ਚੜ੍ਹੇਗੀ। 19 ਅਪ੍ਰੈਲ ਨੂੰ jtha ਭਾਰਤ ਵਾਪਸ ਆਵੇਗਾ। ਇਹ ਪੂਰੀ ਯਾਤਰਾ 10 ਦਿਨ ਚੱਲੇਗੀ।

ਦੱਸ ਦਈਏ ਕਿ ਸ਼ਰਧਾਲੂਆਂ ਨੇ ਸਰਕਾਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਵੀਜ਼ਾ ਜਾਰੀ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਰਸਤਾ ਖੋਲਣ ਦੀ ਅਪੀਲ ਵੀ ਕੀਤੀ । ਉਨ੍ਹਾਂ ਨੇ ਪਾਕਿਸਤਾਨ ਵੱਲੋਂ ਲਗਾਈ ਗਈ 20 ਡਾਲਰ ਦੀ ਫੀਸ ਨੂੰ ਖ਼ਤਮ ਕਰਨ ਦੀ ਵੀ ਮੰਗ ਕੀਤੀ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਵਿੱਚ ਨਿਰਾਸ਼ਾ ਵੀ ਦੇਖਣ ਨੂੰ ਮਿਲੀ।

Related Articles

Leave a Reply

Your email address will not be published. Required fields are marked *

Back to top button
error: Content is protected !!