ਸੰਸਾਰ

ਅਮਰੀਕਾ: ਫੂਡ ਸਟੋਰ ‘ਚ ਅੱਗ ਲੱਗਣ ਕਾਰਨ ਦੋ ਭਾਰਤੀ ਨੌਜਵਾਨਾਂ ਦੀ ਜ਼ਿੰਦਾ ਸੜ ਕੇ ਮੌਤ

ਟੈਕਸਾਸ: ਅਮਰੀਕਾ ਦੇ ਟੈਕਸਾਸ ਸ਼ਹਿਰ ਵਿੱਚ ਇੱਕ ਫੂਡ ਸਟੋਰ ਵਿੱਚ ਲੱਗੀ ਅੱਗ ਕਾਰਨ ਭਾਰਤੀ ਮੂਲ ਦ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਕੰਮ ਖ਼ਤਮ ਕਰਨ ਤੋਂ ਬਾਅਦ ਸਟੋਰ ਦੇ ਅੰਦਰ ਹੀ ਸੌਂ ਗਏ ਸਨ। ਮ੍ਰਿਤਕਾਂ ਦੀ ਪਛਾਣ ਕਰਨਾਲ ਦੇ ਪਿੰਡ ਗੰਗਾਟੇਹੜੀ ਦੇ ਨਿਵਾਸੀ ਸੁਖਵਿੰਦਰ ਸਿੰਘ (22) ਅਤੇ ਮੋਹਾਲੀ ਦੇ ਰਹਿਣ ਵਾਲੇ ਵਿਕਰਾਂਤ ਵਜੋਂ ਹੋਈ ਹੈ।

ਸੁਖਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵਾਲਿਆਂ ਨੇ ਕਰੀਬ 50 ਲੱਖ ਰੁਪਏ ਖਰਚ ਕਰਕੇ ਉਸ ਨੂੰ ਡੰਕੀ ਰੂਟ ਰਾਹੀਂ ਅਮਰੀਕਾ ਭੇਜਿਆ ਸੀ।ਜਿਸ ਸਮੇਂ ਅੱਗ ਲੱਗੀ, ਉਸ ਵੇਲੇ ਨੌਜਵਾਨ ਅਤੇ ਸਟੋਰ ਮਾਲਕ ਦੋਵੇਂ ਅੰਦਰ ਸੁੱਤੇ ਹੋਏ ਸਨ।ਟੈਕਸਾਸ ਪੁਲਿਸ ਅਨੁਸਾਰ, ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੋਵਾਂ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ ਅਤੇ ਪੂਰਾ ਸਟੋਰ ਵੀ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਸੁਖਵਿੰਦਰ ਸਿੰਘ ਜਿਸ ਸਟੋਰ ਵਿੱਚ ਕੰਮ ਕਰਦਾ ਸੀ, ਉਹ ਸਟੋਰ ਪੰਜਾਬ ਦੇ ਮੋਹਾਲੀ ਦੇ ਰਹਿਣ ਵਾਲੇ ਵਿਕਰਾਂਤ ਦਾ ਸੀ। ਵਿਕਰਾਂਤ ਦੇ ਦੋ ਬੱਚੇ ਹਨ ਅਤੇ ਉਹ ਅਮਰੀਕਾ ਵਿੱਚ ਪੀਆਰ (PR) ਹੋ ਚੁੱਕਾ ਸੀ। ਕੰਮ ਖ਼ਤਮ ਕਰਨ ਤੋਂ ਬਾਅਦ ਉਹ ਉੱਥੇ ਹੀ ਸੌਂ ਜਾਂਦਾ ਸੀ।

ਭਾਰਤੀ ਸਮੇਂ ਅਨੁਸਾਰ 26 ਅਪ੍ਰੈਲ ਦੀ ਸਵੇਰ ਨੂੰ ਸੁਖਵਿੰਦਰ ਅਤੇ ਸਟੋਰ ਮਾਲਕ ਦੋਵੇਂ ਕੰਮ ਤੋਂ ਬਾਅਦ ਸਟੋਰ ਵਿੱਚ ਸੁੱਤੇ ਹੋਏ ਸਨ। ਇਸੇ ਦੌਰਾਨ ਅਚਾਨਕ ਅੱਗ ਲੱਗ ਗਈ ਅਤੇ ਦੋਵੇਂ ਅੰਦਰ ਹੀ ਫਸ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਦੋਵਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਸਟੋਰ ਅਤੇ ਉਸ ਅੰਦਰ ਰੱਖਿਆ ਸਾਮਾਨ ਵੀ ਪੂਰੀ ਤਰ੍ਹਾਂ ਸੜ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਭੇਜ ਦਿੱਤਾ।

ਇਕਲੌਤੇ ਪੁੱਤਰ ਦੀ ਮੌਤ ਨਾਲ ਸੁਖਵਿੰਦਰ ਦੇ ਪਿੰਡ ਅਤੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਹਰ ਕੋਈ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਦਿਲਾਸਾ ਦੇਣ ਲਈ ਪਹੁੰਚ ਰਿਹਾ ਹੈ। ਸੁਖਵਿੰਦਰ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਪੁੱਤਰ ਦੇ ਜਾਣ ਦੇ ਗਮ ਦੇ ਨਾਲ-ਨਾਲ ਉਸ ਦੇ ਆਖਰੀ ਦਰਸ਼ਨ ਨਾ ਕਰ ਪਾਉਣ ਦੀ ਚਿੰਤਾ ਵੀ ਪਰਿਵਾਰ ਨੂੰ ਸਤਾ ਰਹੀ ਹੈ। ਉਹ ਪ੍ਰਸ਼ਾਸਨ ਅਤੇ ਸਰਕਾਰ ਨੂੰ ਲਾਸ਼ ਭਾਰਤ ਲਿਆਉਣ ਲਈ ਗੁਹਾਰ ਲਗਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!