ਪੰਜਾਬ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਜਾਰੀ; CM ਮਾਨ ਨੇ ਪੇਸ਼ ਕੀਤਾ ਬੇਅਦਬੀ ਵਿਰੁੱਧ ਸੋਧ ਬਿਲ

ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਜਾਰੀ ਹੈ। ਸਭ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਗਾਇਕਾ ਆਸ਼ਾ ਭੋਸਲੇ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੇ ਨਾਲ ਹੀ ਵ੍ਰਿੰਦਾਵਨ ਵਿੱਚ ਹੋਏ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਲੋਕਾਂ ਨੂੰ ਵੀ ਸਦਨ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਜ਼ੀਰੋ ਆਵਰ’ ਹੋਣਾ ਚਾਹੀਦਾ ਹੈ। ਇਹ ਵਿਧਾਇਕਾਂ ਦਾ ਹੱਕ ਹੈ। ਸੈਸ਼ਨ ਨੂੰ ਇੱਕ-ਦੋ ਦਿਨਾਂ ਲਈ ਵਧਾਇਆ ਜਾਣਾ ਚਾਹੀਦਾ ਹੈ। ਇਸ ‘ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਅਸੀਂ ਸੈਸ਼ਨ ਬੁਲਾਉਂਦੇ ਹਾਂ ਤਾਂ ਤੁਸੀਂ ਵਾਕਆਊਟ ਕਰ ਜਾਂਦੇ ਹੋ ਅਤੇ ਉਂਝ ਸੈਸ਼ਨ ਵਧਾਉਣ ਦੀ ਮੰਗ ਕਰਦੇ ਹੋ। ਅੱਜ ਦਾ ਸੈਸ਼ਨ ਸਿਰਫ਼ ਬੇਅਦਬੀ ਵਿਰੁੱਧ ਬਿੱਲ ਨੂੰ ਹੀ ਸਮਰਪਿਤ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਤਿੰਨ ਤਖ਼ਤਾਂ ਵਾਲੀਆਂ ਸੀਟਾਂ ਦੇ ਵਿਧਾਇਕਾਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ।ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਹੋ ਗਏ। ਬਾਜਵਾ ਨੇ ਕਿਹਾ ਕਿ ਅਸੀਂ ਇਸ ਬਿੱਲ ਦਾ ਸਮਰਥਨ ਕਰਦੇ ਹਾਂ, ਪਰ ਮੈਂ ਗੁਜ਼ਾਰਿਸ਼ ਕਰਾਂਗਾ ਕਿ ਇਸ ਮਾਮਲੇ ਵਿੱਚ ਜੋ ਕਮੇਟੀ ਬਣੀ ਸੀ, ਜਿਸ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਸੀ, ਉਸ ਦੀ ਰਿਪੋਰਟ ਨਿੱਝਰ ਸਾਹਿਬ ਨੂੰ ਸਦਨ ਵਿੱਚ ਪੇਸ਼ ਕਰਨੀ ਚਾਹੀਦੀ ਹੈ। ਸਪੀਕਰ ਨੇ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਕਮੇਟੀ ਆਪਣੀ ਰਿਪੋਰਟ ਪੇਸ਼ ਕਰ ਦੇਵੇਗੀ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਦਨ ‘ਚ ਕਿਹਾ ਕਿ ਪਹਿਲਾਂ ਵੀ ਸਰਕਾਰਾਂ ਨੂੰ ਮੌਕਾ ਮਿਲਿਆ ਹੈ ਪਰ ਅੱਜ ਤੱਕ ਉਨ੍ਹਾਂ ਨੇ ਇਸ ਸੰਬੰਧੀ ਕੋਈ ਯਤਨ ਨਹੀਂ ਕੀਤੇ, ਸਗੋਂ ਉਹ ਖੁਦ ਬੇਅਦਬੀ ਦੇ ਦੋਸ਼ੀ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਉਨ੍ਹਾਂ ਨੇ ਆਪਣੀ ਗਲਤੀ ਮੰਨੀ ਹੈ।

ਬੈਂਸ ਨੇ ਕਿਹਾ ਕਿ ਹੁਣ ਗਜ਼ਟਿਡ ਅਫ਼ਸਰ ਤੋਂ ਹੇਠਾਂ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਜਾਂਚ ਨਹੀਂ ਕਰੇਗਾ। ਇਸ ਵਿੱਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਹੈ ਅਤੇ ਨਾਲ ਹੀ 25 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਕੋਈ ਗੁੰਜਾਇਸ਼ ਨਹੀਂ ਰੱਖੀ ਗਈ।

Related Articles

Leave a Reply

Your email address will not be published. Required fields are marked *

Back to top button
error: Content is protected !!