ਪੰਜਾਬ

CM ਮਾਨ 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ, ਰਾਜ ਸਭਾ ਛੱਡ ਚੁੱਕੇ ਸੰਸਦ ਮੈਂਬਰਾਂ ਦੇ ਮੁੱਦੇ ‘ਤੇ ਕਰਨਗੇ ਚਰਚਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ। ਮਾਨ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਰਾਜ ਸਭਾ ਸੰਸਦ ਮੈਂਬਰਾਂ ਬਾਰੇ ਰਾਸ਼ਟਰਪਤੀ ਨਾਲ ਗੱਲ ਕਰਨਗੇ।

ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਸਟ੍ਰੇਲੀਆ ਤੋਂ 15 ਲੋਕਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਜਿਨ੍ਹਾਂ ‘ਚੋਂ 11 ਪੰਜਾਬੀ ਹਨ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਦੋ ਤੇਲੰਗਾਨਾ, ਇੱਕ ਉੱਤਰਾਖੰਡ ਅਤੇ ਇੱਕ ਹਰਿਆਣਾ ਤੋਂ ਹਨ। ਆਸਟ੍ਰੇਲੀਆ ‘ਚ ਇਨ੍ਹਾਂ ਲੋਕਾਂ ‘ਤੇ ਕਾਨੂੰਨ ਤੋੜਨ ਦਾ ਦੋਸ਼ ਹੈ, ਜਿਸ ਕਾਰਨ ਆਸਟ੍ਰੇਲੀਆ ਸਰਕਾਰ ਇਨ੍ਹਾਂ ਨੂੰ ਵਾਪਿਸ ਭੇਜ ਰਹੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਸ਼ਾਮ ਭਾਖੜਾ ਡੈਮ ਤੋਂ 21000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਸਿੰਚਾਈ ਲਈ 1 ਤੋਂ 3 ਮਈ ਤੱਕ ਵੱਖ-ਵੱਖ ਜ਼ਿਲਿਆਂ ਦੀਆਂ ਨਹਿਰਾਂ ‘ਚ ਪਾਣੀ ਪਹੁੰਚ ਜਾਵੇਗਾ।ਜਲੰਧਰ ‘ਚ ‘ਆਪ’ ਦੀ ਮੀਟਿੰਗ ‘ਤੇ ਮਾਨ ਨੇ ਕਿਹਾ ਕਿ ਇਹ ਸਿਰਫ ਪਾਰਟੀ ਅਬਜ਼ਰਵਰਾਂ ਦੀ ਮੀਟਿੰਗ ਹੈ। ਰੇਲਵੇ ਟਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ‘ਚ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਦੀ ਟੀਮ ਕੇਂਦਰੀ ਏਜੰਸੀ ਦੇ ਸੰਪਰਕ ‘ਚ ਹੈ ਅਤੇ ਜਾਂਚ ਚੱਲ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!