ਪੰਜਾਬ

ਫਗਵਾੜਾ : DSP ਦੀ ਗੋਲੀ ਲੱਗਣ ਨਾਲ ਮੌਤ, ਸਰਕਾਰੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ

ਫਗਵਾੜਾ ਵਿੱਚ ਸਦਰ ਥਾਣੇ ਦੇ ਕੁਆਰਟਰਾਂ ਵਿੱਚ ਰਹਿੰਦੇ DSP ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਅਨੁਸਾਰ, ਡੀਐਸਪੀ ਆਪਣਾ ਸਰਕਾਰੀ ਰਿਵਾਲਵਰ ਸਾਫ਼ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਹੀ ਗੋਲੀ ਚੱਲ ਗਈ, ਜੋ ਉਸਦੀ ਛਾਤੀ ਵਿੱਚ ਲੱਗੀ। ਮ੍ਰਿਤਕ DSP ਦੀ ਪਛਾਣ ਯੋਗੇਸ਼ ਕੁਮਾਰ ਸ਼ਰਮਾ ਵਜੋਂ ਹੋਈ ਹੈ।
ਘਟਨਾ ਦਾ ਪਤਾ ਲੱਗਦਿਆਂ ਹੀ, ਕੁਆਰਟਰਾਂ ਵਿੱਚ ਮੌਜੂਦ ਮੁਲਾਜ਼ਮਾਂ ਵੱਲੋਂ DSP ਯੋਗੇਸ਼ ਕੁਮਾਰ ਸ਼ਰਮਾ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। DSP ਦੀ ਦੇਹ ਨੂੰ ਫਿਲਹਾਲ ਮੋਰਚਰੀ ਵਿੱਚ ਰੱਖਿਆ ਗਿਆ ਹੈ। ਕਪੂਰਥਲਾ ਦੀ ਪੁਲਿਸ ਸੁਪਰਡੈਂਟ ਮਾਧਵੀ ਸ਼ਰਮਾ ਨੇ ਕਿਹਾ ਕਿ ਪਰਿਵਾਰ ਦੇ ਬਿਆਨ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!