ਸੰਸਾਰ

ਡੈਲਸ–ਫੋਰਟ ਵਰਥ ਵਿੱਚ ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ ਵਿੱਚ ਸ਼ਾਨਦਾਰ ਹਾਜ਼ਰੀ ਭਰੀ

ਨੀਟਾ ਮਾਛੀਕੇ / ਕੁਲਵੰਤ ਊਬੀ ਧਾਲੀਆਂ
ਡੈਲਸ–ਫੋਰਟ ਵਰਥ (ਟੈਕਸਾਸ), 4 ਜੁਲਾਈ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਮੌਕੇ ਡੈਲਸ–ਫੋਰਟ ਵਰਥ ਖੇਤਰ ਦੀਆਂ ਸਿੱਖ ਸੰਗਤਾਂ ਅਤੇ ਪੰਜਾਬੀ ਭਾਈਚਾਰੇ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਜ਼ਾਦੀ ਦਿਵਸ ਦੀ ਵਿਸ਼ਾਲ ਪਰੇਡ ਵਿੱਚ ਸ਼ਮੂਲੀਅਤ ਕੀਤੀ। ਤਿੰਨ ਘੰਟਿਆਂ ਤੱਕ ਚੱਲੀ ਇਸ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਰਵਾਇਤੀ ਪੱਗਾਂ, ਅਮਰੀਕੀ ਝੰਡਿਆਂ ਅਤੇ ਜੋਸ਼-ਉਤਸ਼ਾਹ ਨਾਲ ਹਾਜ਼ਰੀ ਲਗਾ ਕੇ ਆਪਣੀ ਵੱਖਰੀ ਪਹਿਚਾਣ ਦਰਜ ਕਰਵਾਈ।
ਪਰੇਡ ਦੌਰਾਨ ਲਗਭਗ ਢਾਈ ਲੱਖ ਤੋਂ ਵੱਧ ਲੋਕਾਂ ਦੀ ਹਾਜ਼ਰੀ ਰਹੀ। ਰਸਤੇ ਭਰ ਵੱਖ-ਵੱਖ ਕੌਮਾਂ ਦੇ ਲੋਕਾਂ ਨੇ ਸਿੱਖ ਭਾਈਚਾਰੇ ਦਾ ਤਾੜੀਆਂ ਵਜਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਅਨੁਸ਼ਾਸਨ, ਪਹਿਰਾਵੇ ਅਤੇ ਦੇਸ਼-ਪ੍ਰੇਮ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।
ਸਮਾਗਮ ਵਿੱਚ ਸ਼ਾਮਲ ਸਿੱਖ ਆਗੂਆਂ ਨੇ ਕਿਹਾ ਕਿ ਪੱਗ ਸਿੱਖਾਂ ਦੀ ਸ਼ਾਨ ਅਤੇ ਪਹਿਚਾਣ ਹੈ, ਜਿਸ ਨੂੰ ਮਾਣ ਨਾਲ ਧਾਰਨ ਕਰਕੇ ਅਜਿਹੇ ਰਾਸ਼ਟਰੀ ਸਮਾਗਮਾਂ ਵਿੱਚ ਸ਼ਾਮਲ ਹੋਣਾ ਨਾ ਸਿਰਫ਼ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਉਜਾਗਰ ਕਰਦਾ ਹੈ, ਸਗੋਂ ਅਮਰੀਕਾ ਪ੍ਰਤੀ ਆਪਣੀ ਵਫ਼ਾਦਾਰੀ ਅਤੇ ਸਾਂਝੇਦਾਰੀ ਦਾ ਵੀ ਪ੍ਰਗਟਾਵਾ ਕਰਦਾ ਹੈ।
ਪਰੇਡ ਵਿੱਚ ਪੰਜਾਬੀ ਭਾਈਚਾਰੇ ਦੀ ਸ਼ਾਨਦਾਰ ਭਾਗੀਦਾਰੀ ਨੇ ਇਹ ਸੰਦੇਸ਼ ਦਿੱਤਾ ਕਿ ਸਿੱਖ ਅਤੇ ਪੰਜਾਬੀ ਅਮਰੀਕੀ ਸਮਾਜ ਦਾ ਅਟੁੱਟ ਹਿੱਸਾ ਹਨ ਅਤੇ ਦੇਸ਼ ਦੀ ਤਰੱਕੀ, ਵਿਭਿੰਨਤਾ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਹਮੇਸ਼ਾ ਯੋਗਦਾਨ ਪਾਉਂਦੇ ਰਹਿਣਗੇ। 4 ਜੁਲਾਈ ਦਾ ਇਹ ਇਤਿਹਾਸਕ ਸਮਾਗਮ ਹਾਜ਼ਰ ਸੰਗਤਾਂ ਲਈ ਮਾਣ ਅਤੇ ਯਾਦਗਾਰ ਪਲ ਬਣ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!