ਪੰਜਾਬ ਦੇ 3 ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ ਹੈ। ਇਨ੍ਹਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਕੋਰੀਡੋਰ ਸ਼ਾਮਲ ਹਨ। ਇਨ੍ਹਾਂ ਥਾਵਾਂ ‘ਤੇ ਮੀਟ- ਸ਼ਰਾਬ, ਤੰਬਾਕੂ ਆਦਿ ਨਹੀਂ ਵੇਚਿਆ ਜਾ ਸਕੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਇਸ ਫੈਸਲੇ ਦਾ ਐਲਾਨ ਕੀਤਾ। ਇਹ ਪਹਿਲਾ ਮੌਕਾ ਸੀ ਜਦੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋਇਆ ਸੀ।
ਸੀਐਮ ਮਾਨ ਨੇ ਕਿਹਾ, “ਪੰਜਾਬ ਦੀ ਧਰਤੀ ‘ਤੇ ਤਿੰਨ ਤਖ਼ਤ ਹਨ, ਅਤੇ ਤਿੰਨੋਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਤਿੰਨੋਂ ਸ਼ਹਿਰਾਂ ਦੀ ਸਫਾਈ ਲਈ ਵਿਸ਼ੇਸ਼ ਫੰਡ ਅਲਾਟ ਕੀਤੇ ਜਾਣਗੇ।ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਿੰਨ ਤਖ਼ਤਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ, ਜੋ ਕਿ ਲੱਖਾਂ ਲੋਕਾਂ ਦੀ ਮੰਗ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਹੁਣ ਨਸ਼ੇ, ਮੀਟ, ਸ਼ਰਾਬ ਅਤੇ ਤੰਬਾਕੂ ਨਹੀਂ ਵੇਚੇ ਜਾਣਗੇ। ”
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਸ੍ਰੀ ਆਨੰਦਪੁਰ ਸਾਹਿਬ ਆਉਣ ਦਾ ਮੌਕਾ ਮਿਲਿਆ। ਪੰਜਾਬ ਸਰਕਾਰ ਦੇ ਅਧੀਨ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਇਆ। ਤਿੰਨੋਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ”
ਇਸ ਤੋਂ ਪਹਿਲਾ ਸਪੀਕਰ ਸੰਧਵਾਂ ਨੇ ਕਿਹਾ ਕਿ ਸੰਤ ਬਾਬਾ ਸੇਵਾ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਰਾਜਕੁਮਾਰ ਚੱਬੇਵਾਲ, ਮਲਵਿੰਦਰ ਸਿੰਘ ਕੰਗ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ ਹਨ। ਅਸੀਂ ਉਨ੍ਹਾਂ ਸਾਰਿਆਂ ਦਾ ਸਵਾਗਤ ਕਰਦੇ ਹਾਂ।




