ਪੰਜਾਬ

ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਅੰਮ੍ਰਿਤਪਾਲ ਸਿੰਘ ਮਹਿਰੋਂ UAE ‘ਚ ਗ੍ਰਿਫਤਾਰ

ਕਮਲ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹਾਸਿਲ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਮਹਿਰੋਂ ਨੂੰ ਯੂਏਈ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਿਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ।

ਫਿਲਹਾਲ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਇਹ ਘਟਨਾ ਪੰਜਾਬ ਵਿੱਚ ਵਾਪਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਫੜਨ ਦੀ ਦਿਸ਼ਾ ਵਿੱਚ ਇੱਕ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।

ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ ‘ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ ‘ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ ‘ਚ ਛੱਡ ਦਿੱਤਾ। ਪੁਲਿਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ ਸੀ।

Related Articles

Leave a Reply

Your email address will not be published. Required fields are marked *

Back to top button
error: Content is protected !!