ਪੰਜਾਬ

ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ, ਮੁੱਛਾਂ ਨੂੰ ਦਿੱਤਾ ਤਾਅ

ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਬੀਤੇ ਦਿਨ ਉਨ੍ਹਾਂ ਨੂੰ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਨ।

ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਬਿਕਰਮ ਮਜੀਠੀਆ ਦੀ ਰਿਹਾਈ ਦੌਰਾਨ ਨਾਭਾ ਜੇਲ੍ਹ ਦੇ ਬਾਹਰ ਹਜ਼ਾਰਾਂ ਦੀ ਤਾਦਾਦ ਵਿੱਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਪਹੁੰਚ ਗਏ ਸਨ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੈਕੇ ‘ਤੇ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!