ਪੰਜਾਬਪ੍ਰਮੁੱਖ ਖਬਰਾਂਬਾਲੀਵੁੱਡ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੀ ਫ਼ਿਲਮ ਦੀ ਕਮਾਈ ਲੋੜਵੰਦਾਂ ਨੂੰ ਕਰਨਗੇ ਦਾਨ

ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫ਼ਿਲਮ 'ਫ਼ਤਿਹ'

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਦੀ ਐਕਸ਼ਨ-ਥ੍ਰਿਲਰ ਫ਼ਿਲਮ ‘ਫ਼ਤਿਹ’ ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਧਮਾਕੇਦਾਰ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਫਿਲਮ ਦਾ ਨਿਰਦੇਸ਼ਨ ਖੁਦ ਸੋਨੂੰ ਸੂਦ ਨੇ ਕੀਤਾ ਹੈ। ਪੂਰੀ ਫ਼ਿਲਮ ਸੋਨੂੰ ਦੇ ਨਿਰਦੇਸ਼ਨ ਹੇਠ ਬਣੀ ਹੈ। ਖਾਸ ਗੱਲ ਇਹ ਹੈ ਕਿ ਫਿਲਮ ਤੋਂ ਜੋ ਵੀ ਕਮਾਈ ਹੋਵੇਗੀ, ਉਹ ਗਰੀਬਾਂ ਦੀ ਭਲਾਈ ਲਈ ਵਰਤੀ ਜਾਵੇਗੀ। ਸੋਨੂੰ ਸੂਦ ਨੇ ਇਹ ਗੱਲ ਖੁਦ ਕਹੀ ਹੈ।

ਅਦਾਕਾਰ ਸੋਨੂੰ ਸੂਦ ਨੇ ਦੱਸਿਆ ਕਿ ਫ਼ਤਿਹ ਇਕ ਸਾਈਬਰ ਕ੍ਰਾਈਮ ਥ੍ਰਿਲਰ ਫ਼ਿਲਮ ਹੈ, ਜੋ ਸਾਈਬਰ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰੇਗੀ। ਫ਼ਿਲਮ ‘ਚ ਨਸੀਰੂਦੀਨ ਸ਼ਾਹ ਅਤੇ ਜੈਕਲੀਨ ਫਰਨਾਂਡੀਜ਼ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਸੋਨੂੰ ਸੂਦ ਦੇ ਨਾਲ-ਨਾਲ ਸੂਰਜ ਜੁਮਾਨੀ ਦਾ ਨਾਂ ਇਸ ਫ਼ਿਲਮ ‘ਚ ਖਲਨਾਇਕਾਂ ਦੇ ਗਰੁੱਪ ‘ਚ ਸ਼ਾਮਲ ਹੈ।

ਉਹ ਫ਼ਿਲਮ ਫ਼ਤਿਹ ਨਾਲ ਬਾਲੀਵੁੱਡ ਫਿਲਮਾਂ ਵਿੱਚ ਡੈਬਿਊ ਕਰ ਰਹੀ ਹੈ। ਸੋਨੂੰ ਸੂਦ ਨੇ ਦੱਸਿਆ ਕਿ ਫ਼ਿਲਮ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਗਈ ਹੈ। ਫ਼ਿਲਮ ਦੀ ਸ਼ੁਰੂਆਤੀ ਸ਼ੂਟਿੰਗ ਅੰਮ੍ਰਿਤਸਰ ‘ਚ ਕੀਤੀ ਗਈ ਹੈ। ਸੋਨੂੰ ਸੂਦ ਖੁਦ ਪੰਜਾਬ ਤੋਂ ਹਨ। ਇਸੇ ਲਈ ਉਨ੍ਹਾਂ ਨੇ ਫ਼ਿਲਮ ਦੀ ਸ਼ੁਰੂਆਤ ਵੀ ਪੰਜਾਬ ਤੋਂ ਕੀਤੀ ਹੈ। ਪੰਜਾਬ ਦੇ ਸ਼ੁਰੂਆਤੀ ਦ੍ਰਿਸ਼ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਦਿਖਾਇਆ ਹੈ। ਜਿਸ ਵਿੱਚ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੇ ਕਿਸਾਨ ਦੀ ਭੂਮਿਕਾ ਨਿਭਾਈ ਹੈ।

ਸੋਨੂੰ ਸੂਦ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਫ਼ਿਲਮ ਦੀ ਕਹਾਣੀ ਅੰਮ੍ਰਿਤਸਰ ਤੋਂ ਸ਼ੁਰੂ ਹੁੰਦੀ ਹੈ ਕਿਉਂਕਿ ਸਾਈਬਰ ਅਪਰਾਧੀ ਕਿਸਾਨਾਂ ਨੂੰ ਧੋਖਾਧੜੀ ਦਾ ਸਭ ਤੋਂ ਵੱਡਾ ਸ਼ਿਕਾਰ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਪਣੇ ਕਿਸਾਨ ਭਰਾਵਾਂ ਦੀ ਤੰਦਰੁਸਤੀ ਲਈ ਅਰਦਾਸ ਕਰਦੇ ਹਨ ਅਤੇ ਉਨ੍ਹਾਂ ਲਈ ਖੁਸ਼ੀਆਂ ਦੀ ਦੁਆ ਕਰਦੇ ਹਨ।

Related Articles

Leave a Reply

Your email address will not be published. Required fields are marked *

Back to top button