ਦੇਸ਼

ਮਥੁਰਾ ‘ਚ ਦਿਲ ਦਹਿਲਾਉਣ ਵਾਲੀ ਘਟਨਾ! ਤਿੰਨ ਮਾਸੂਮਾਂ ਸਣੇ ਇਕੋ ਪਰਿਵਾਰ ਦੇ ਪੰਜ ਜੀਆਂ ਨੇ ਕੀਤੀ ਖ਼ੁਦਕੁਸ਼ੀ

ਉਤਰ ਪ੍ਰਦੇਸ਼ : ਮਥੁਰਾ ਵਿੱਚ ਇੱਕ ਪਰਿਵਾਰ ਦੇ ਪੰਜ ਲੋਕਾਂ ਨੇ ਖ਼ੁਦਕੁਸ਼ੀ ਕਰ ਲਈ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਲ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪਰਿਵਾਰ ਨੇ ਦੁੱਧ ਵਿੱਚ ਜ਼ਹਿਰ ਮਿਲਾ ਕੇ ਪੀ ਲਿਆ। ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਪਰਿਵਾਰਕ ਮੈਂਬਰ ਸਵੇਰੇ ਦੇਰ ਤੱਕ ਨਹੀਂ ਉੱਠੇ ਅਤੇ ਗੁਆਂਢੀਆਂ ਨੇ ਦਰਵਾਜ਼ਾ ਖੜਕਾਇਆ, ਪਰ ਕੋਈ ਜਵਾਬ ਨਹੀਂ ਮਿਲਿਆ।

ਇਸ ਤੋਂ ਬਾਅਦ ਸ਼ੱਕ ਦੇ ਆਧਾਰ ‘ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਦੋਂ ਪੁਲਿਸ ਨੇ ਦਰਵਾਜ਼ਾ ਖੋਲ੍ਹ ਕੇ ਅੰਦਰ ਦੇਖਿਆ ਤਾਂ ਪੰਜਾਂ ਦੀਆਂ ਲਾਸ਼ਾਂ ਪਈਆਂ ਸਨ। ਲਾਸ਼ਾਂ ਦੇ ਕੋਲ ਦੁੱਧ ਦੇ ਗਲਾਸ ਮਿਲੇ ਹਨ। ਇਸ ਦੇ ਨਾਲ ਹੀ ਰਸੋਈ ਦੀ ਕੰਧ ‘ਤੇ ਸੁਸਾਈਡ ਨੋਟ ਲਿਖਿਆ ਹੋਇਆ ਹੈ। ਇਸ ਵਿੱਚ ਲਿਖਿਆ ਹੈ, “ਮੈਂ ਮਨੀਸ਼ ਅਤੇ ਸੀਮਾ ਆਪਣੀ ਮਰਜ਼ੀ ਨਾਲ ਮਰ ਰਹੇ ਹਾਂ।”

ਇਹ ਮਾਮਲਾ ਮਹਾਵਨ ਥਾਣਾ ਖੇਤਰ ਦੇ ਖੱਪਰਪੁਰ ਪਿੰਡ ਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਖ਼ੁਦਕੁਸ਼ੀ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਫਿਲਹਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਮਨੀਸ਼ (35), ਉਸਦੀ ਪਤਨੀ ਸੀਮਾ (32), ਦੋ ਸਾਲਾ ਪੁੱਤਰ ਪ੍ਰਤੀਕ ਅਤੇ ਦੋ ਧੀਆਂ ਹਨੀ (5) ਅਤੇ ਪ੍ਰਿਯਾਂਸ਼ੀ (4) ਵਜੋਂ ਹੋਈ ਹੈ। ਮਨੀਸ਼ ਖੇਤੀਬਾੜੀ ਕਰਦਾ ਸੀ। ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ। ਉਸ ਦੇ ਦੋ ਹੋਰ ਭਰਾ ਘਰ ਦੇ ਬਿਲਕੁਲ ਨਾਲ ਹੀ ਰਹਿੰਦੇ ਹਨ।

ਇਕ ਭਰਾ ਜੈਕਿਸ਼ਨ ਨੇ ਦੱਸਿਆ ਕਿ “ਸਵੇਰੇ ਪਤਾ ਲੱਗਿਆ ਕਿ ਮੇਰੇ ਭਰਾ ਨੇ ਪਰਿਵਾਰ ਸਮੇਤ ਖ਼ੁਦਕੁਸ਼ੀ ਕਰ ਲਈ ਹੈ। ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।”

 

Related Articles

Leave a Reply

Your email address will not be published. Required fields are marked *

Back to top button
error: Content is protected !!