ਪੰਜਾਬ

ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਦੀ ਬੱਸ ਪਲਟੀ, 6 ਦੀ ਮੌਤ

ਲੁਧਿਆਣਾ : ਫਤਿਹਗੜ੍ਹ ਸਾਹਿਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਬੱਸੀ ਪਠਾਣਾ ਨੇੜੇ ਵਾਪਰਿਆ, ਜਿੱਥੇ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਵਿੱਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਪਲਟ ਗਈ। ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੱਸ ਵਿੱਚ 40 ਸ਼ਰਧਾਲੂ ਸਵਾਰ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਹ ਘਟਨਾ ਦੇਰ ਰਾਤ ਵਾਪਰੀ ਜਦ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸਾਖੀ ਮੇਲੇ ਤੋਂ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਬੱਸ ਵਿੱਚ ਤਕਨੀਕੀ ਖਰਾਬੀ ਆ ਗਈ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ।

ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ ਦਫੜੀ ਮਚ ਗਈ। ਗੰਭੀਰ ਰੂਪ ਵਿੱਚ ਜ਼ਖਮੀ ਸ਼ਰਧਾਲੂਆਂ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ। ਐਸ.ਐਸ.ਪੀ. ਡਾ. ਸ਼ੁਭਮ ਅਗਰਵਾਲ ਦਾ ਕਹਿਣਾ ਹੈ ਕਿ ਹਾਦਸਾ ਰਾਤ ਸਾਢੇ 9-10 ਵਜੇ ਦੇ ਕਰੀਬ ਵਾਪਰਿਆ। ਮੈਣ ਮਾਜਰਾ, ਜਿੱਥੇ ਸ਼ਰਧਾਲੂਆਂ ਨੇ ਉਤਰਨਾ ਸੀ, ਉੱਥੋਂ ਸਿਰਫ਼ 1.5 ਕਿਲੋਮੀਟਰ ਦੀ ਦੂਰੀ ‘ਤੇ ਸੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਰਾਤ ਨੂੰ ਹੀ ਮੌਕੇ ‘ਤੇ ਪਹੁੰਚ ਗਏ ਸਨ। ਪਿੰਡ ਵਾਸੀਆਂ ਨੇ ਬਚਾਅ ਕਾਰਜਾਂ ਵਿੱਚ ਕਾਫੀ ਮਦਦ ਕੀਤੀ ਹੈ।

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ “ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਲਟਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬੀ ਦੇਣ।”

Related Articles

Leave a Reply

Your email address will not be published. Required fields are marked *

Back to top button
error: Content is protected !!