ਪੰਜਾਬ

ਅੱਜ ਤੋਂ ਅਟਾਰੀ-ਵਾਹਗਾ ਬਾਰਡਰ ‘ਤੇ ਬਦਲਿਆ ਰਿਟਰੀਟ ਸੈਰੇਮਨੀ ਦਾ ਸਮਾਂ; ਜਾਣੋਂ ਬਦਲਾਅ ਮਗਰੋਂ ਪਰੇਡ ਦਾ ਨਵਾਂ ਸਮਾਂ

ਅੰਮ੍ਰਿਤਸਰ: ਭਾਰਤ-ਪਾਕਿ ਅਟਾਰੀ -ਵਾਹਗਾ ਸਰਹੱਦ ‘ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਮੌਸਮ ਦੇ ਮੱਦੇ ਨਜ਼ਰ ਸਮੇਂ ਸਮੇਂ ‘ਤੇ ਤਬਦੀਲੀ ਹੁੰਦੀ ਰਹਿੰਦੀ ਹੈ। ਹੁਣ ਇਕ ਵਾਰ ਫਿਰ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਅਟਾਰੀ-ਵਾਹਗਾ ਸਰਹੱਦ ‘ਤੇ ਹਰ ਰੋਜ਼ ਹੋਣ ਵਾਲੀ ਇਸ ਦੇਸ਼ ਭਗਤੀ ਨਾਲ ਭਰਪੂਰ ਸੈਰੇਮਨੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ।

ਨਵੇਂ ਫੈਸਲੇ ਅਨੁਸਾਰ, ਹੁਣ ਰਿਟਰੀਟ ਸੈਰੇਮਨੀ ਸ਼ਾਮ 6:00 ਵਜੇ ਸ਼ੁਰੂ ਹੋ ਕੇ 6:30 ਵਜੇ ਤੱਕ ਚੱਲੇਗੀ। ਇਸ ਤੋਂ ਪਹਿਲਾਂ ਰਿਟਰੀਟ ਸੈਰੇਮਨੀ 5:30 ਵਜੇ ਸ਼ੁਰੂ ਹੋ ਕੇ 6 ਵਜੇ ਖਤਮ ਹੋ ਰਹੀ ਸੀ। ਮੌਸਮ ਅਤੇ ਦਿਨ ਦੀ ਘਟਦੀ-ਵਧਦੀ ਰੋਸ਼ਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਰਸ਼ਕਾਂ ਨੂੰ ਬਿਹਤਰ ਅਨੁਭਵ ਦੇਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਏ ਰੱਖਣ ਲਈ ਸਮੇਂ ਵਿੱਚ ਇਹ ਬਦਲਾਅ ਜ਼ਰੂਰੀ ਸੀ।

ਇਹ ਨਵਾਂ ਸਮਾਂ ਅੱਜ ਯਾਨੀ 1 ਮਈ ਤੋਂ ਲਾਗੂ ਕਰ ਦਿੱਤਾ ਗਿਆ ਹੈ। ਯਾਨੀ ਹੁਣ ਜੋ ਵੀ ਸੈਲਾਨੀ ਜਾਂ ਸਥਾਨਕ ਲੋਕ ਇਸ ਸੈਰੇਮਨੀ ਨੂੰ ਦੇਖਣ ਦੀ ਯੋਜਨਾ ਬਣਾ ਰਹੇ ਹਨ, ਉਨ੍ਹਾਂ ਨੂੰ ਨਵੇਂ ਸਮੇਂ ਅਨੁਸਾਰ ਹੀ ਪਹੁੰਚਣਾ ਹੋਵੇਗਾ। ਬੀਟਿੰਗ ਰਿਟਰੀਟ ਸੈਰੇਮਨੀ ਭਾਰਤ ਅਤੇ ਪਾਕਿਸਤਾਨ ਦੇ ਸੈਨਿਕਾਂ ਦੁਆਰਾ ਕੀਤੀ ਜਾਣ ਵਾਲੀ ਇੱਕ ਵਿਸ਼ੇਸ਼ ਪਰੰਪਰਾ ਹੈ, ਜਿਸ ਵਿੱਚ ਜੋਸ਼, ਅਨੁਸ਼ਾਸਨ ਅਤੇ ਦੇਸ਼ ਭਗਤੀ ਦੀ ਝਲਕ ਦੇਖਣ ਨੂੰ ਮਿਲਦੀ ਹੈ।

ਇਸ ਬਦਲਾਅ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਲੋਕ ਸਮੇਂ ਸਿਰ ਪਹੁੰਚ ਕੇ ਇਸ ਅਦਭੁਤ ਦ੍ਰਿਸ਼ ਦਾ ਆਨੰਦ ਲੈ ਸਕਣਗੇ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਪਹੁੰਚ ਕੇ ਆਪਣੀ ਸੀਟ ਯਕੀਨੀ ਬਣਾਉਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।

Related Articles

Leave a Reply

Your email address will not be published. Required fields are marked *

Back to top button
error: Content is protected !!