ਪੰਜਾਬਪ੍ਰਮੁੱਖ ਖਬਰਾਂ

ਜਾਸੂਸੀ ਵਿਰੁਧ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਭਾਰਤ-ਪਾਕਿਸਤਾਨ ਤਣਾਅ ਵਿਚਕਾਰ ਪੰਜਾਬ ਪੁਲਿਸ ਵਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਵਿਰੁਧ ਚਲਾਈ ਜਾ ਰਹੀ ਜਾਸੂਸੀ ਵਿਰੁਧ ਮਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਸੰਵੇਦਨਸ਼ੀਲ ਫ਼ੌਜੀ ਜਾਣਕਾਰੀ ਲੀਕ ਕਰਨ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।

ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਮ ਯਾਦਵ ਨੇ ਦਸਿਆ ਕਿ 15 ਮਈ ਨੂੰ ਭਰੋਸੇਯੋਗ ਖੁਫ਼ੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਆਪ੍ਰੇਸ਼ਨ ਸਿੰਦੂਰ ਨਾਲ ਸਬੰਧਤ ਗੁਪਤ ਜਾਣਕਾਰੀ – ਜਿਸ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਫ਼ੌਜਾਂ ਦੀਆਂ ਗਤੀਵਿਧੀਆਂ ਅਤੇ ਮੁੱਖ ਰਣਨੀਤਕ ਸਥਾਨ ਸ਼ਾਮਲ ਸਨ, ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਨਾਲ ਸਾਂਝੀ ਕਰਨ ਵਿੱਚ ਰੁੱਝੇ ਹੋਏ ਸਨ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਮੋਬਾਈਲ ਫ਼ੋਨ ਦੀ ਫੋਰੈਂਸਿਕ ਜਾਂਚ ’ਚ ਖੁਫੀਆ ਜਾਣਕਾਰੀ ਦੀ ਪੁਸ਼ਟੀ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਮੋਬਾਈਲ ਅਤੇ 8 ਜ਼ਿੰਦਾ ਕਾਰਤੂਸ (.30 ਬੋਰ) ਵੀ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਮੁੱਢਲੀਆਂ ਖੋਜਾਂ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਆਈਐਸਆਈ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ ਸੀ। ਦੋਰੰਗਲਾ ਪੁਲਿਸ ਥਾਣੇ ਵਿਖੇ ਸਰਕਾਰੀ ਭੇਦ ਕਾਨੂੰਨ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ। ਜਾਂਚ ਜਾਰੀ ਹੈ, ਅਤੇ ਜਿਵੇਂ-ਜਿਵੇਂ ਇਹ ਅੱਗੇ ਵਧਦੀ ਹੈ, ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਭਾਰਤੀ ਸੈਨਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਆਪਣੇ ਫਰਜ਼ ਵਿੱਚ ਦ੍ਰਿੜ ਹੈ। ਸਾਡੇ ਹਥਿਆਰਬੰਦ ਬਲਾਂ ਦੀ ਸੁਰੱਖਿਆ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤੀ ਨਾਲ ਅਤੇ ਤੁਰੰਤ ਜਵਾਬ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button