ਪੰਜਾਬਪ੍ਰਮੁੱਖ ਖਬਰਾਂ

ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖੀ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਤਾਈਦ ਕੀਤੀ।
ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਵੱਲੋਂ ਅੱਜ ਇੱਥੇ ਡੈਲੀਗੇਟ ਇਜਲਾਸ ਦੌਰਾਨ ਪੰਥਕ ਕੌਂਸਲ ਬਣਾਈ ਗਈ ਹੈ ਅਤੇ ਬੀਬੀ ਸਤਵੰਤ ਕੌਰ ਨੂੰ ਉਸ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਇਜਲਾਸ ਇਥੇ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਗੁਰਦੁਆਰਾ ਅਕਾਲੀ ਫੁੱਲਾਂ ਸਿੰਘ ਵਿਖੇ ਚੱਲ ਰਿਹਾ ਹੈ। ਡੈਲੀਗੇਟ ਇਜਲਾਸ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਸੰਤਾ ਸਿੰਘ ਉਮੈਦਪੁਰੀ ਨੇ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ।

ਡੈਲੀਗੇਟ ਇਜਲਾਸ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਵਾਪਸ ਕੀਤੇ ਜਾਣ, ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨ ਮੁਤਾਬਕ ਹੱਲ ਕੀਤਾ ਜਾਵੇ, ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ, ਲੈਂਡ ਪੂਲਿੰਗ ਨੀਤੀ ਦੀ ਸਖਤ ਵਿਰੋਧਤਾ ਕਰਦਿਆਂ ਹੋਇਆ ਇਸ ਨੂੰ ਰੱਦ ਕਰਨ ਦੀ ਮੰਗ, ਭਾਰਤੀ ਸੰਵਿਧਾਨ ਨੂੰ ਫੈਡਰਲ ਰੂਪ ਦੇਣ ਦੀ ਮੰਗ ਅਤੇ ਰਾਜਾਂ ਨੂੰ ਵਧੇਰੇ ਅਧਿਕਾਰ ਦੇਣ ਦੀ ਮੰਗ, ਦੇਸ਼ ਦੀ ਤਰੱਕੀ ਵਾਸਤੇ ਵਪਾਰ ਲਈ ਅਟਾਰੀ ਸਰਹੱਦ ਹੁਸੈਨੀ ਵਾਲਾ ਸਰਹੱਦ ਖੋਲਣ ਦੀ ਮੰਗ ਆਦਿ ਸ਼ਾਮਲ ਹਨ।

Related Articles

Leave a Reply

Your email address will not be published. Required fields are marked *

Back to top button